ਨਿਊਜ਼ ਪੰਜਾਬ
30 ਜੁਲਾਈ,2026
ਤਾਲਾਬੀਰਾ-2 ਕੋਲਾ ਬਲਾਕ ਵੰਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦੇਹਾਂਤ ਦੇ 2 ਸਾਲ ਬਾਅਦ ਸਾਰੇ ਦੋਸ਼ਾਂ ਤੋਂ ਬਰੀ ਕਰਦਿਆਂ 2015 ਦੇ ਵਿਸ਼ੇਸ਼ ਸੀਬੀਆਈ ਅਦਾਲਤ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਸੀਬੀਆਈ ਦੀਆਂ ਕਲੋਜ਼ਰ ਰਿਪੋਰਟਾਂ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਨੂੰ ਡਾ. ਸਿੰਘ ਖ਼ਿਲਾਫ਼ ਕੋਈ ਅਪਰਾਧਿਕ ਸਬੂਤ ਨਹੀਂ ਮਿਲਿਆ ਸੀ। ਇਹ ਮਾਮਲਾ 2005 ਵਿੱਚ ਓਡੀਸ਼ਾ ਦੇ ਤਾਲਾਬੀਰਾ-2 ਕੋਲਾ ਬਲਾਕ ਦੀ ਵੰਡ ਨਾਲ ਜੁੜਿਆ ਹੋਇਆ ਸੀ, ਜਦੋਂ ਮਨਮੋਹਨ ਸਿੰਘ ਕੋਲਾ ਮੰਤਰੀ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਲਗਭਗ 11 ਸਾਲ ਪੁਰਾਣੀ ਕਾਨੂੰਨੀ ਲੜਾਈ ਦਾ ਅੰਤ ਹੋ ਗਿਆ ਹੈ ਅਤੇ ਕੋਲਾ ਘੁਟਾਲੇ ਨਾਲ ਜੁੜੇ ਆਖ਼ਰੀ ਬਾਕੀ ਅਪਰਾਧਿਕ ਮਾਮਲਿਆਂ ਵਿੱਚੋਂ ਇੱਕ ਨੂੰ ਵੀ ਅਧਿਕਾਰਤ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।
