ਨਿਊਜ਼ ਪੰਜਾਬ
1 ਅਗਸਤ,2026
ਪਟਿਆਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਜ਼ਿੰਮੇਵਾਰ ਬਿਆਨਬਾਜ਼ੀ ਕਾਰਨ ਪਾਰਟੀ ਨੇ ਇਹ ਸਖ਼ਤ ਫ਼ੈਸਲਾ ਲਿਆ ਹੈ।
