ਨਿਊਜ਼ ਪੰਜਾਬ
2 ਅਗਸਤ 2026
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 2 ਅਗਸਤ ਤੋਂ 4 ਅਗਸਤ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਕਿਸੇ ਵੀ ਜ਼ਿਲ੍ਹੇ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਕਈ ਇਲਾਕਿਆਂ ਨੂੰ ਪੀਲੇ ਅਲਰਟ ਹੇਠ ਰੱਖਿਆ ਗਿਆ ਹੈ।
ਮੌਸਮ ਵਿਭਾਗ ਦੇ ਮੁਤਾਬਕ ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਜ਼ਿਆਦਾ ਹੈ, ਜਦਕਿ ਕੇਂਦਰੀ ਅਤੇ ਦੱਖਣੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਸਮੇਤ ਦੇਸ਼ ਦੇ 12 ਰਾਜਾਂ ਵਿੱਚ ਵੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਵੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
