ਨਿਊਜ਼ ਪੰਜਾਬ
4 ਅਗਸਤ,2026
ਜਲੰਧਰ ਦੇ ਸਿਵਲ ਹਸਪਤਾਲ ਦੇ ਨਿੱਕੂ ਵਾਰਡ ਵਿੱਚ ਅੱਜ ਸਵੇਰੇ ਕਰੀਬ 5 ਵਜੇ ਅਚਾਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਏਸੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਇਹ ਘਟਨਾ ਵਾਪਰੀ। ਸੁਰੱਖਿਆ ਕਰਮਚਾਰੀਆਂ ਅਤੇ ਹਸਪਤਾਲ ਸਟਾਫ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਾਰਡ ਨੂੰ ਖਾਲੀ ਕਰਵਾਇਆ ਅਤੇ ਦਾਖਲ ਚਾਰ ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਘਟਨਾ ਕਾਰਨ ਵਾਰਡ ਵਿੱਚ ਧੂੰਆਂ ਫੈਲ ਗਿਆ, ਜਿਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਸਪਤਾਲ ਪ੍ਰਸ਼ਾਸਨ ਵੱਲੋਂ ਹੁਣ ਵਾਰਡ ਦੀ ਸਫਾਈ ਅਤੇ ਜਾਂਚ ਕੀਤੀ ਜਾ ਰਹੀ ਹੈ।
