ਨਿਊਜ਼ ਪੰਜਾਬ
4 ਅਗਸਤ,2026
ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤੇ ਜਾਣ ਤੋਂ ਬਾਅਦ ਪੀਆਰਟੀਸੀ ਕੰਟਰੈਕਟ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਦਾ ਪ੍ਰੋਗਰਾਮ ਵਾਪਸ ਲੈ ਲਿਆ ਹੈ। ਯੂਨੀਅਨ ਆਗੂਆਂ ਮੁਤਾਬਕ ਸਰਕਾਰ ਨਾਲ 14 ਅਗਸਤ ਨੂੰ ਅਗਲੀ ਮੀਟਿੰਗ ਹੋਵੇਗੀ, ਜਿਸ ਵਿੱਚ ਮੰਗਾਂ ਦਾ ਅੰਤਿਮ ਹੱਲ ਨਿਕਲ ਸਕਦਾ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਸੰਕੇਤ ਦਿੱਤੇ ਹਨ ਕਿ ਜਲਦ ਹੀ ਬੱਸ ਸੇਵਾਵਾਂ ਮੁੜ ਸ਼ੁਰੂ ਕਰਨ ਅਤੇ ਹੜਤਾਲ ਖਤਮ ਕਰਨ ਦਾ ਅਧਿਕਾਰਕ ਐਲਾਨ ਕੀਤਾ ਜਾ ਸਕਦਾ ਹੈ।
