ਨਿਊਜ਼ ਪੰਜਾਬ
5 ਅਗਸਤ 2026
ਬਾਲੀਵੁੱਡ ਅਤੇ ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। “ਲਗਾਨ”, “ਗਜਨੀ”, “ਛਤਰਪਤੀ” ਅਤੇ “ਵੀਰਮ” ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾਉਣ ਵਾਲੇ ਪ੍ਰਦੀਪ ਰਾਵਤ ਨੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਮੈਨੇਜਰ ਸਿਧਾਰਥ ਮੁਤਾਬਕ, ਉਹ ਪਿਛਲੇ ਚਾਰ ਸਾਲਾਂ ਤੋਂ ਕੈਂਸਰ ਨਾਲ ਜੰਗ ਲੜ ਰਹੇ ਸਨ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਬਿਮਾਰੀ ਮੁੜ ਵਾਪਸ ਆ ਗਈ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ, ਜਿਸ ਤੋਂ ਬਾਅਦ ਸ਼ਾਮ 4 ਵਜੇ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਨਾਲ ਫ਼ਿਲਮ ਜਗਤ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ।
