ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਦੀ ਅੰਤਿਮ ਅਰਦਾਸ ਅੱਜ, ਇੰਡਸਟਰੀ ਦੀਆਂ ਕਈ ਹਸਤੀਆਂ ਹੋਣਗੀਆਂ ਸ਼ਾਮਲ

ਨਿਊਜ਼ ਪੰਜਾਬ

5 ਅਗਸਤ,2026

ਪ੍ਰਸਿੱਧ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦੀ ਅੰਤਿਮ ਅਰਦਾਸ ਅਤੇ ਭੋਗ ਅੱਜ 5 ਅਗਸਤ ਨੂੰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਖੇਡ ਮੈਦਾਨ ਜੰਡਾਲੀ, ਪਾਇਲ (ਖੰਨਾ) ਵਿਖੇ ਹੋਵੇਗੀ।

ਰਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ ਅਤੇ 27 ਜੁਲਾਈ 2026 ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਜੱਸੀ ਗਿੱਲ ਆਪਣੀ ਮਾਤਾ ਨਾਲ ਬੇਹੱਦ ਪਿਆਰ ਕਰਦੇ ਸਨ ਅਤੇ ਉਨ੍ਹਾਂ ਦੇ ਵਿਛੋੜੇ ਨੇ ਪੂਰੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਅੰਤਿਮ ਅਰਦਾਸ ਮੌਕੇ ਪੰਜਾਬੀ ਸੰਗੀਤ ਜਗਤ ਦੀਆਂ ਕਈ ਨਾਮਵਰ ਹਸਤੀਆਂ ਦੇ ਪਹੁੰਚਣ ਦੀ ਉਮੀਦ ਹੈ। ਜੱਸੀ ਗਿੱਲ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਸਾਦੇ ਅਤੇ ਨਿਮਰ ਸੁਭਾਅ ਲਈ ਵੀ ਪ੍ਰਸ਼ੰਸਕਾਂ ਵਿੱਚ ਖਾਸ ਪਛਾਣ ਰੱਖਦੇ ਹਨ।