ਨਿਊਜ਼ ਪੰਜਾਬ
5 ਅਗਸਤ,2026
ਭਾਰਤੀ ਰਿਜ਼ਰਵ ਬੈਂਕ (RBI) ਨੇ ਰੈਪੋ ਰੇਟ ਨੂੰ 5.25 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਘਰ ਅਤੇ ਵਾਹਨ ਲੋਨ ਦੀਆਂ EMI ਵਿੱਚ ਫਿਲਹਾਲ ਕੋਈ ਵਾਧਾ ਨਹੀਂ ਹੋਵੇਗਾ। ਇਸੇ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਗਿਰਾਵਟ ਜਾਰੀ ਰਹਿੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ। ਇਸ ਨਾਲ ਆਵਾਜਾਈ ਖਰਚੇ ਘੱਟ ਹੋਣਗੇ ਅਤੇ ਮਹਿੰਗਾਈ ‘ਤੇ ਵੀ ਕਾਬੂ ਪਾਉਣ ਵਿੱਚ ਮਦਦ ਮਿਲੇਗੀ।
