ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ, 10 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

ਨਿਊਜ਼ ਪੰਜਾਬ

5 ਅਗਸਤ,2026

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਲੜੀ ਨੂੰ ਤੋੜਿਆ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।