ਨਿਊਜ਼ ਪੰਜਾਬ
6 ਅਗਸਤ,2026
80ਵੇਂ ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਤਿੰਨ ਪੁਲਿਸ ਥਾਣਿਆਂ ਨੂੰ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਈ-ਮੇਲ ਵਿੱਚ ਪੁਲਿਸ ਥਾਣਿਆਂ ‘ਤੇ ਗ੍ਰਨੇਡ ਹਮਲਿਆਂ ਅਤੇ ਅੰਮ੍ਰਿਤਸਰ, ਲੁਧਿਆਣਾ ਤੇ ਬਠਿੰਡਾ ਸਮੇਤ ਕਈ ਸ਼ਹਿਰਾਂ ਦੀਆਂ ਰੇਲਵੇ ਪਟੜੀਆਂ ‘ਤੇ ਆਈਈਡੀ ਧਮਾਕਿਆਂ ਦੀ ਧਮਕੀ ਦਿੱਤੀ ਗਈ ਹੈ।

ਇਸ ਤੋਂ ਬਾਅਦ ਪੁਲਿਸ ਨੇ ਥਾਣਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਸਾਈਬਰ ਮਾਹਿਰ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਈ-ਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੀ ਅਸਲੀਅਤ ਕੀ ਹੈ?
