ਭਾਰੀ ਮੀਂਹ ਬਣਿਆ ਕਾਲ! ਸੁੱਤੇ ਪਏ ਪਰਿਵਾਰ ‘ਤੇ ਡਿੱਗੀ 100 ਸਾਲ ਪੁਰਾਣੇ ਘਰ ਦੀ ਛੱਤ, ਦੋ ਮਾਸੂਮਾਂ ਸਮੇਤ 6 ਦੀ ਮੌਤ

ਨਿਊਜ਼ ਪੰਜਾਬ

6 ਅਗਸਤ,2026

ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ 100 ਸਾਲ ਪੁਰਾਣੇ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਮਾਸੂਮ ਬੱਚੇ ਵੀ ਸ਼ਾਮਲ ਹਨ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਜਾਣਕਾਰੀ ਮੁਤਾਬਕ ਹਾਦਸੇ ਵੇਲੇ ਪਰਿਵਾਰ ਦੇ ਸੱਤ ਮੈਂਬਰ ਇੱਕ ਹੀ ਕਮਰੇ ਵਿੱਚ ਸੁੱਤੇ ਹੋਏ ਸਨ। ਅੱਧੀ ਰਾਤ ਨੂੰ ਘਰ ਦਾ ਹਿੱਸਾ ਅਚਾਨਕ ਢਹਿ ਗਿਆ, ਜਿਸ ਕਾਰਨ ਸਾਰੇ ਲੋਕ ਮਲਬੇ ਹੇਠਾਂ ਦੱਬ ਗਏ। ਸਥਾਨਕ ਲੋਕਾਂ ਅਤੇ ਪੁਲਿਸ ਨੇ ਕਰੀਬ ਦੋ ਘੰਟਿਆਂ ਤੱਕ ਚੱਲੇ ਬਚਾਅ ਅਭਿਆਨ ਤੋਂ ਬਾਅਦ ਲੋਕਾਂ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਛੇ ਜਣਿਆਂ ਦੀ ਜਾਨ ਜਾ ਚੁੱਕੀ ਸੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।