Newspunjab.net
ਸ਼੍ਰੀ ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦਾ ਅਧਿਕਾਰ ਹੈ ਨੇ ਉਹਨਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਬਿਨਾਂ ਮਨਜੂਰੀ ਤੋਂ ਯੂ ਟਿਊਬ ਚੈਨਲ ਜਾਂ ਸੋਸ਼ਲ ਮੀਡੀਆ ਨੈੱਟਵਰਕ ਅਤੇ ਟੀ ਵੀ ਤੇ ਪ੍ਰਸਾਰਣ ਨਾ ਕਰਨ
ਸੰਗਤਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਿਛਲੇ ਸਮੇਂ ਤੋਂ ਸ਼ਕਾਇਤਾਂ ਕੀਤਿਆਂ ਜਾ ਰਹੀਆਂ ਸਨ ਕਿ ਕਈ ਚੈਨਲ ਆਮਦਨ ਦੇ ਲਾਲਚ ਨਾਲ ਗੁਰਬਾਣੀ ਦਾ ਪ੍ਰਸਾਰਣ ਕਰ ਰਹੇ ਹਨ ਅਤੇ ਗੁਰਬਾਣੀ ਪ੍ਰਸਾਰਣ ਦੋਰਾਨ ਕੀਰਤਨ ਰੋਕ ਕੇ ਕਈ ਵਾਰ ਮਸ਼ਹੂਰੀਆਂ ਲਾ ਦਿਤੀਆਂ ਜਾਂਦੀਆਂ ਹਨ ਜਿਸ ਨਾਲ ਗੁਰਬਾਣੀ ਦਾ ਨਿਰਾਦਰ ਹੁੰਦਾ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਿਹੜਾ ਵੀ ਚੈਨਲ ਜਾਂ ਸੋਸ਼ਲ ਮੀਡੀਆ ਨੈੱਟਵਰਕ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਬਿਨਾਂ ‘ਮਨਜ਼ੂਰੀ’ ਤੋਂ ਕਰੇਗਾ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ, “SGPC ਕੋਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਹੱਕ ਹੈ। ਜੀ.ਟੀ.ਸੀ. ਨੈੱਟਵਰਕ (GTC Network) ਜਾਂ ਕੋਈ ਹੋਰ ਚੈਨਲ, ਜੇਕਰ SGPC ਦੇ ਯੂਟਿਊਬ ਚੈਨਲ ਦਾ ਲਿੰਕ ਸ਼ੇਅਰ ਕਰਕੇ ਬਿਨਾਂ ਇਜਾਜ਼ਤ ਤੋਂ ਇਸ ਨੂੰ ਰਿਲੇਅ ਕਰ ਰਿਹਾ ਹੈ, ਤਾਂ ਇਹ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਮੈਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੰਦਾ ਹਾਂ।”
ਸਿੱਖ ਜਗਤ ਵਿੱਚ ਇਸ ਫ਼ੈਸਲੇ ਦਾ ਭਰਵਾਂ ਸੁਆਗਤ ਹੋਈਆ ਹੈ,
