ਨਿਊਜ਼ ਪੰਜਾਬ
7 ਅਗਸਤ,2026
ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਵੱਲੋਂ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਉੱਧਰ, ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮਾਂ ਤੱਕ ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਬਦੀਲੀ ਨੂੰ ਪੰਜਾਬ ਪੁਲਿਸ ਵਿੱਚ ਪ੍ਰਸ਼ਾਸਨਿਕ ਪੁਨਰਗਠਨ ਦੇ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
