ਚੰਡੀਗੜ੍ਹ ਮੀਟਿੰਗ ‘ਚ ਅਕਾਲੀ ਦਲ ਦਾ ਵੱਡਾ ਫੈਸਲਾ, ਮਹਿਲਾ ਰਾਖਵਾਂਕਰਨ ਤੁਰੰਤ ਲਾਗੂ ਕਰਨ ਦੀ ਮੰਗ

ਨਿਊਜ਼ ਪੰਜਾਬ

8 ਅਗਸਤ,2026

ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਹੋਈ ਸੀਨੀਅਰ ਆਗੂਆਂ ਦੀ ਮੀਟਿੰਗ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਪਾਰਟੀ ਨੇ ਕਿਹਾ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕਰਦੀਆਂ ਹਨ।

ਅਕਾਲੀ ਦਲ ਨੇ ਡਿਲੀਮੀਟੇਸ਼ਨ ਬਿੱਲ ਦਾ ਵੀ ਸਮਰਥਨ ਕਰਦਿਆਂ ਸਾਰੇ ਰਾਜਾਂ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ ਨੂੰ ਹਮਾਇਤ ਦਿੱਤੀ। ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੋਵੇਂ ਮੁੱਦਿਆਂ ਨੂੰ ਜਲਦ ਤੋਂ ਜਲਦ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਮੀਟਿੰਗ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਦੀ ਮੀਟਿੰਗ ਵਿੱਚ ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ।