ਨਿਊਜ਼ ਪੰਜਾਬ
8 ਅਗਸਤ,2026
ਪੰਜਾਬ ਵਿੱਚ IPL ਦੀ ਤਰਜ਼ ’ਤੇ ‘ਸ਼ੇਰ-ਏ-ਪੰਜਾਬ ਟਵੰਟੀ-20 ਲੀਗ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਲੀਗ ਦਾ ਐਲਾਨ ਕੀਤਾ ਹੈ, ਜਿਸ ਵਿੱਚ 6 ਫ੍ਰੈਂਚਾਇਜ਼ੀ ਟੀਮਾਂ ਹਿੱਸਾ ਲੈਣਗੀਆਂ। ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਕਈ ਸਟਾਰ ਕ੍ਰਿਕਟਰ ਇਸ ਲੀਗ ਵਿੱਚ ਖੇਡਦੇ ਨਜ਼ਰ ਆਉਣਗੇ। ਲੀਗ ਦੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿੱਚ ਕਰਵਾਏ ਜਾਣਗੇ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੀਗ ਉੱਭਰਦੇ ਖਿਡਾਰੀਆਂ ਨੂੰ ਵੱਡੇ ਮੰਚ ’ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਵੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
