ਨਿਊਜ਼ ਪੰਜਾਬ
9 ਅਗਸਤ,2026
ਹਰਿਆਣਾ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 24 ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ।



ਹੁਕਮਾਂ ਮੁਤਾਬਕ ਜੀ. ਅਨੁਪਮਾ ਨੂੰ ਯੂਥ ਐਮਪਾਵਰਮੈਂਟ ਅਤੇ ਐਂਟਰਪ੍ਰਿਨਿਊਰਸ਼ਿਪ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਸੀ. ਜੀ. ਰਜਨੀ ਕਾਂਥਨ ਨੂੰ ਵਿੱਤ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮਕਰੰਦ ਪਾਂਡੁਰੰਗ ਨੂੰ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਨਾਲ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਪੰਕਜ, ਪ੍ਰਭਜੋਤ ਸਿੰਘ ਅਤੇ ਹੇਮਾ ਸ਼ਰਮਾ ਸਮੇਤ ਕਈ ਅਧਿਕਾਰੀਆਂ ਨੂੰ ਵੀ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।
