ਗੁਰੂ ਸਾਹਿਬ ਨੇ ਛੋਟੀ ਉਮਰ ਵਿੱਚ ਹੀ ਮਨੁੱਖਤਾ ਦੀ ਸੇਵਾ ਅਤੇ ਦਇਆ ਦੀ ਮਿਸਾਲ ਕਾਇਮ ਕੀਤੀ = ਜਸਵਿੰਦਰ ਸਿੰਘ
——————————————————–
ਗੁਰਦੁਆਰਾ ਸ੍ਰੀ ਗੁਰ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਸ਼ੁਰੂਆਤ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਨਾਲ ਹੋਈ। ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। 
ਸ਼ਾਮ ਦੇ ਵਿਸ਼ੇਸ਼ ਧਾਰਮਿਕ ਸਮਾਗਮ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਗੁਰਬਾਜ ਸਿੰਘ ਜੀ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ, ਜਿਸ ਨੂੰ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਸਰਵਣ ਕੀਤਾ।ਭਾਈ ਗੁਰਬਾਜ਼ ਸਿੰਘ ਦੇ ਕੀਰਤਨੀ ਜੱਥੇ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਤਜਿੰਦਰ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਨੇ ਸਨਮਾਨਿਤ ਕੀਤਾ।ਇਸ ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਜੀ ਸਹੂਰ ਵਾਲਿਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਕੀਤੇ ਮਹਾਨ ਕਾਰਜਾਂ ਸਬੰਧੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ
ਬਲਬੀਰ ਸਿੰਘ ਚਾਨਾ ਵੱਲੋਂ ਗਿਆਨੀ ਜਸਵਿੰਦਰ ਸਿੰਘ ਸਹੂਰ ਵਾਲਿਆਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਅਦੁੱਤੀ ਸੇਵਾ ਨੂੰ ਯਾਦ ਕੀਤਾ ਉਨ੍ਹਾਂ ਕਿਹਾ ਕੀ ਗੁਰੂ ਸਾਹਿਬ ਜੀ ਨੇ ਛੋਟੀ ਉਮਰ ਵਿੱਚ ਹੀ ਨਿਮਰਤਾ ਦਇਆ ਅਤੇ ਮਨੁੱਖਤਾ ਦੀ ਸੇਵਾ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਪ੍ਰੇਰਨਾ ਦਾ ਸਰੋਤ ਹੈ ਉਨਾ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਭਾਰੀ ਗਿਣਤੀ ਵਿੱਚ ਸੰਗਤਾਂ ਨੇ ਨੱਤਮਸਤਕ ਹੋਕੇ ਆਪਣਾ ਜੀਵਨ ਸਫਲਾਂ ਕੀਤਾ।
ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਵੀ ਅਟੁੱਟ ਵਰਤਾਏ ਗਏ।ਸਮਾਗਮਾਂ ਵਿੱਚ ਹਾਜ਼ਰ ਹੋਏ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਗੁਰਦੀਪ ਸਿੰਘ ਕਾਲੜਾ ਤਰਲੋਕ ਸਿੰਘ ਸੱਚਦੇਵਾ ਸਰਬਜੀਤ ਸਿੰਘ ਚਗਰ ਜਗਮੋਹਨ ਸਿੰਘ ਮਲਕੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਚਰਨਜੀਤ ਸਿੰਘ ਪਾਇਲ ਰਘਵੀਰ ਸਿੰਘ ਬਲਬੀਰ ਸਿੰਘ ਤਰਲੋਕ ਸਿੰਘ ਨਰਿੰਦਰ ਸਿੰਘ ਕਪੂਰ
