ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਅੱਜ, 8 ਅਹਿਮ ਬਿੱਲਾਂ ’ਤੇ ਹੋਵੇਗੀ ਨਜ਼ਰ

ਨਿਊਜ਼ ਪੰਜਾਬ

10 ਅਗਸਤ,2026

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਵਿੱਚ ਅੱਜ ਕਰੀਬ 8 ਅਹਿਮ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸ ਵਧਾਉਣ ’ਤੇ ਰੋਕ ਨਾਲ ਸਬੰਧਤ ਬਿੱਲ ਅਤੇ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ ਮੁੱਖ ਹਨ। ਆਊਟਸੋਰਸ ਮੁਲਾਜ਼ਮਾਂ ਨਾਲ ਜੁੜੇ ਬਿੱਲ ਤਹਿਤ ਲਗਭਗ 65 ਹਜ਼ਾਰ ਕਰਮਚਾਰੀਆਂ ਨੂੰ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਤੋਂ ਬਾਹਰ ਕੱਢ ਕੇ ਪੰਜਾਬ ਸਰਕਾਰ ਅਧੀਨ ਕਾਂਟ੍ਰੈਕਟ ’ਤੇ ਲਿਆਉਣ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਚਾਇਤੀ ਰਾਜ ਸੋਧ ਬਿੱਲ, ਡਿਜੀਟਲ ਯੂਨੀਵਰਸਿਟੀਆਂ ਅਤੇ GST ਨਾਲ ਸਬੰਧਤ ਸੋਧ ਬਿੱਲ ਵੀ ਪੇਸ਼ ਹੋਣ ਦੀ ਸੰਭਾਵਨਾ ਹੈ। ਉਧਰ, ਆਖਰੀ ਦਿਨ ਵੀ ਵਿਰੋਧੀ ਧਿਰ ਵੱਲੋਂ ਮਾਈਨਿੰਗ ਸਮੇਤ ਕਈ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਕਾਰਨ ਸਦਨ ਵਿੱਚ ਹੰਗਾਮੇ ਦੇ ਆਸਾਰ ਹਨ।