ਨਿਊਜ਼ ਪੰਜਾਬ
11 ਅਗਸਤ 2026
ਬਠਿੰਡਾ ਦੀ ਮਾਨਯੋਗ ਅਦਾਲਤ ਨੇ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸਦੇ ਸਾਥੀ ਰਣਜੀਤ ਸਿੰਘ ਵਿਰੁੱਧ BNS ਦੀ ਧਾਰਾ 103 ਤਹਿਤ ਕਤਲ ਦੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਨਾਲ ਮਾਮਲਾ ਹੁਣ ਮੁਕੱਦਮੇ ਦੇ ਪੜਾਅ ਵਿੱਚ ਦਾਖਲ ਹੋ ਗਿਆ ਹੈ। ਅਦਾਲਤ ਨੇ ਅਗਲੀ ਸੁਣਵਾਈ ਲਈ 22 ਸਤੰਬਰ 2026 ਦੀ ਤਾਰੀਖ ਤੈਅ ਕੀਤੀ ਹੈ, ਜਿਸ ਦੌਰਾਨ ਸਰਕਾਰੀ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਦੱਸਿਆ ਗਿਆ ਹੈ ਕਿ ਕੰਚਨ ਕੁਮਾਰੀ ਦੀ ਲਾਸ਼ ਬਠਿੰਡਾ ਵਿੱਚ ਆਦੇਸ਼ ਮੈਡੀਕਲ ਯੂਨੀਵਰਸਿਟੀ ਨੇੜੇ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ ਅਤੇ ਪੋਸਟਮਾਰਟਮ ਵਿੱਚ ਮੌਤ ਗਲਾ ਘੁੱਟਣ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਸੀ।
ਪੁਲਿਸ ਮੁਤਾਬਕ ਮੁੱਖ ਮੁਲਜ਼ਮ ਨੂੰ ਯੂਏਈ ਤੋਂ ਵਾਪਸ ਲਿਆ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਰਣਜੀਤ ਸਿੰਘ ’ਤੇ ਉਸਦੀ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹਨ। ਹਾਲਾਂਕਿ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਅਦਾਲਤ ਵੱਲੋਂ ਫਿਲਹਾਲ ਸਿਰਫ਼ ਦੋਸ਼ ਤੈਅ ਕੀਤੇ ਗਏ ਹਨ ਅਤੇ ਅੰਤਿਮ ਫੈਸਲਾ ਸਬੂਤਾਂ ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੀ ਹੋਵੇਗਾ।
