ਲੁਧਿਆਣਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਨਿਊਜ਼ ਪੰਜਾਬ

12 ਅਗਸਤ,2026

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਲੁਧਿਆਣਾ ਦੇ ਤਹਿਸੀਲ ਡੇਹਲੋਂ ਦੇ ਮਾਲ ਹਲਕਾ ਰੁੜਕਾ ਵਿੱਚ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਮੁਤਾਬਕ ਪਟਵਾਰੀ ਨੇ ਜ਼ਮੀਨ ਦੀ ਵੰਡ ਕਰਨ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ 35 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਨੂੰ 15 ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।