ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੁਗਰੀ ਫੇਸ-1 ਵਿਖੇ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਕੀਰਤਨ ਕੀਤਾ 

ਲੁਧਿਆਣਾ- ( Newspunjab.net )

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਹਫ਼ਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ, ਜਿਸ ਵਿੱਚ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ।

ਸੰਗਤਾਂ ਨੇ ਬੜੇ ਪ੍ਰੇਮ ਨਾਲ ਗੁਰਬਾਣੀ ਦਾ ਆਨੰਦ ਮਾਣਿਆ।ਅਤੇ ਗੁਰਦੀਪ ਸਿੰਘ ਕਾਲੜਾ ਤਜਿੰਦਰ ਸਿੰਘ ਅਤੇ ਕੰਵਲਜੀਤ ਸਿੰਘ ਜੀ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਅਤੇ ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਅਤੇ ਰਾਗੀ ਜਥੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਮੇਂ-ਸਮੇਂ ‘ਤੇ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹੁੰਦੇ ਰਹਿੰਦੇ ਹਨ, ਜਿਸ ਨਾਲ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਬਣਿਆ ਰਹਿੰਦਾ ਹੈ।ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਸੰਗਤਾਂ ਵਿੱਚ ਹਾਜ਼ਰ ਹੋਏ। ਚੇਅਰਮੈਨਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਜਸਮੋਹਨ ਸਿੰਘ, ਗੁਰਦੀਪ ਸਿੰਘ ਕਾਲੜਾ, ਤਜਿੰਦਰ ਸਿੰਘ, ਸਰਬਜੀਤ ਸਿੰਘ ਚੱਗਰ , ਯਸ਼ਪਾਲ ਸਿੰਘ ਮਲਕੀਤ ਸਿੰਘ, ਬਲਵੀਰ ਸਿੰਘ ਅਤੇ ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੱਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।