ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਸਫਲਤਾ, 7 ਗੈਰ-ਕਾਨੂੰਨੀ ਪਿਸਤੌਲ ਤੇ ਹੈਰੋਇਨ ਸਮੇਤ 5 ਕਾਬੂ

ਨਿਊਜ਼ ਪੰਜਾਬ

13 ਅਗਸਤ,2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਮ੍ਰਿਤਸਰ ਤੇ ਤਰਨ ਤਾਰਨ ਵਿੱਚ ਅੱਗੇ ਸਪਲਾਈ ਕਰਨ ਲਈ ਹਥਿਆਰ ਮੰਗਵਾ ਰਹੇ ਸਨ।

ਮਾਮਲੇ ਸਬੰਧੀ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਦੋ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਮੱਗਲਿੰਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।