ਨਿਊ ਜਨਤਾ ਨਗਰ ਗਲੀ ਨੰਬਰ 1,2 ਅਤੇ 3 ਸਮੇਤ ਜਿਲ੍ਹਾ ਲੁਧਿਆਣਾ ਵਿੱਚ 3 ਮਾਈਕਰੋ ਕੰਟੇਂਨਮੈਂਟ ਜ਼ੋਨ ਘੋਸ਼ਿਤ – ਇਲਾਕਿਆਂ ਨੂੰ ਸੀਲ ਕਰਕੇ ਬਣਦੀ ਕਾਰਵਾਈ ਕਰਨ ਦੀ ਹਦਾਇਤ-ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ

ਲੁਧਿਆਣਾ, 23 ਜੂਨ -ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਜ਼ਿਲ•ਾ ਲੁਧਿਆਣਾ ਨੂੰ ਕੋਵਿਡ 19 ਦੀ ਮਹਾਂਮਾਰੀ ਤੋਂ ਨਿਜ਼ਾਤ ਦਿਵਾਉਣ ਲਈ ਤਿੰਨ ਮਾਈਕਰੋਕੰਟੇਨਮੈਂਟ ਜ਼ੋਨ ਘੋਸ਼ਿਤ ਕੀਤੇ ਗਏ ਹਨ, ਤਾਂ ਇਨ•ਾਂ ਪ੍ਰਭਾਵਿਤ ਇਲਾਕਿਆਂ ਵਿੱਚ ਮੁਕਾਬਲਤਨ ਜਿਆਦਾ ਕੰਮ ਜਾ ਸਕੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ•ਾ ਲੁਧਿਆਣਾ ਵਿੱਚ 3 ਕੰਟੇਨਮੈਂਟ ਜ਼ੋਨ ਪਹਿਲਾਂ ਹੀ ਐਲਾਨੇ ਗਏ ਹਨ।
ਇਸ ਸੰੰਬੰਧੀ ਜਾਰੀ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਘੋਸ਼ਿਤ ਕੀਤੇ ਗਏ ਮਾਈਕਰੋਕੰਟੇਨਮੈਂਟ ਜ਼ੋਨਾਂ ਵਿੱਚ ਨਿਊ ਮਾਡਲ ਟਾਊਨ (ਧਮੀਜਾ ਮੈਡੀਕਲ ਦੇ ਪਿੱਛੇ ਗਲੀ ਨੰਬਰ 1,2 ਅਤੇ 3), ਨਿਊ ਜਨਤਾ ਨਗਰ (ਅਰੋੜਾ ਪੈਲੇਸ ਦੇ ਸਾਹਮਣੇ ਗਲੀ ਨੰਬਰ 1,2 ਅਤੇ 3) ਅਤੇ ਭਾਮੀਆ ਖੁਰਦ (ਕ੍ਰਿਸ਼ਨਾ ਕਲੋਨੀ ਗਲੀ ਨੰਬਰ 1 ਤੋਂ 4) ਸ਼ਾਮਿਲ ਹਨ। ਇਨ•ਾਂ ਤਿੰਨਾਂ ਜ਼ੋਨਾਂ ਵਿੱਚ ਕਰਮਵਾਰ 5, 11 ਅਤੇ 11 ਮਰੀਜ਼ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ। ਇਨ•ਾਂ ਸਾਰੇ ਇਲਾਕਿਆਂ ਨੂੰ ਸੀਲ ਕਰਕੇ ਸੰਬੰਧਤ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਲਈ ਕਿਹਾ ਗਿਆ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੰਟੇਨਮੈਂਟ ਜ਼ੋਨਾਂ ਅਤੇ ਮਾਈਕਰੋਕੰਟੇਨਮੈਂਟ ਜ਼ੋਨਾਂ ਦੀ ਪਛਾਣ ਕਰਨ ਲਈ ਜ਼ਿਲ•ਾ ਲੁਧਿਆਣਾ ਵਿੱਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸ੍ਰੀ ਸੰਯਮ ਅਗਰਵਾਲ ਵਧੀਕ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਡਾ. ਰਾਜੇਸ਼ ਕੁਮਾਰ ਬੱਗਾ ਸਿਵਲ ਸਰਜਨ, ਜ਼ਿਲ•ਾ ਐਪੀਡੀਮੋਲੋਜਿਸਟ ਡਾ. ਰਾਮੇਸ਼ ਕੁਮਾਰ ਅਤੇ ਮੈਡੀਕਲ ਕਾਲਜ ਦੇ ਮੁੱਖੀ ਡਾ. ਕਲੈਰੈਂਸ ਸੈਮੂਅਲ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਸਿਫ਼ਾਰਸ਼ ਕਰਨ ‘ਤੇ ਹੀ ਉਕਤ ਜ਼ੋਨਾਂ ਦੀ ਘੋਸ਼ਣਾ ਕੀਤੀ ਜਾਂਦੀ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।