ਨਿਊਜ਼ ਪੰਜਾਬ
ਗੁਰੂ ਕੋਲ ਕੀ ਮੰਗੀਏ?.. ਨਾਮ ਦਾਨ ਹੀ ਸਭ ਤੋਂ ਵੱਡਾ ਦਾਨ. ਵਿਚਾਰ ਭਾਈ ਸਰਬਜੀਤ ਸਿੰਘ ਜੀ
🙏🙏🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*,੩੧ ਸਾਵਣ ੫੫੮,੧੫ ਅਗਸਤ ੨੦੨੬ ੴ* ☬ 🙏🙏🙏🙏🙏
ਟੋਡੀ ਮਃ ੫ ॥
ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥ {ਪੰਨਾ 716}
ਅਰਥ: ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ। ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।
ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ।੧।
ਹੇ ਨਾਨਕ! ਆਖ-ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ। (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕ੍ਰੋੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ।੨।੫।੨੪।
टोडी मः ५ ॥
माई मेरे मन की पिआस ॥ इकु खिनु रहि न सकउ बिनु प्रीतम दरसन देखन कउ धारी मनि आस ॥ रहाउ॥
अर्थ: हे माँ! प्रीतम प्रभु (का दर्शन करने) के बिना मैं एक छिन भर भी रह नहीं सकता। मैंने अपने मन में उसके दर्शन करने के लिए आस बनाई हुई है। मेरे मन में ये प्यास (सदा टिकी रहती है)। रहाउ।
सिमरउ नामु निरंजन करते मन तन ते सभि किलविख नास ॥ पूरन पारब्रहम सुखदाते अबिनासी बिमल जा को जास ॥१॥⁷
अर्थ: हे माँ! जिस अविनाशी प्रभु की महिमा (जीवों को) पवित्र (कर देती) है, उस निरंजन कर्तार का, उस पूर्ण पारब्रहम का, उस सुखदाते का नाम मैं (सदा) स्मरण करता रहता हूँ। (नाम-जपने की इनायत से, हे माँ) मन से, तन से, सारे पाप दूर हो जाते हैं।1।
संत प्रसादि मेरे पूर मनोरथ करि किरपा भेटे गुणतास ॥ सांति सहज सूख मनि उपजिओ कोटि सूर नानक परगास ॥२॥५॥२४॥
अर्थ: हे नानक! (कह: हे माँ!) गुरु की कृपा से मेरी मुरादें पूरी हो गई हैं, गुणों के खजाने प्रभु जी मेहर करके (मुझे) मिल गए हैं। (मेरे) मन में शांति पैदा हो गई है, आत्मिक अडोलता के सुख पैदा हो गए हैं, (मानो) करोड़ों सूरजों का (मेरे अंदर) उजाला पैदा हो गया है।2।5।24।
🙏🙏🙏🙏🙏
