ਸਹਾਰਨਪੁਰ ’ਚ ਭਿਆਨਕ ਸੜਕ ਹਾਦਸਾ, ITBP ਦੇ DIG ਪਰਮਿੰਦਰ ਸਿੰਘ ਤੇ ਡਰਾਈਵਰ ਦੀ ਮੌਤ

ਨਿਊਜ਼ ਪੰਜਾਬ

15 ਅਗਸਤ,2026

ਸਹਾਰਨਪੁਰ ਵਿੱਚ ਸ਼ਨੀਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ITBP ਦੇ DIG ਪਰਮਿੰਦਰ ਸਿੰਘ (48) ਅਤੇ ਉਨ੍ਹਾਂ ਦੇ ਡਰਾਈਵਰ ਰਵੀ ਸ਼ੰਕਰ (35) ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ DIG ਮਸੂਰੀ ਵਿੱਚ ਸਿਖਲਾਈ ਪੂਰੀ ਕਰਨ ਤੋਂ ਬਾਅਦ ਅੰਬਾਲਾ ਜਾ ਰਹੇ ਸਨ। ਸਰਸਾਵਾ ਨੇੜੇ ਦੇਹਰਾਦੂਨ-ਪੰਚਕੂਲਾ ਨੈਸ਼ਨਲ ਹਾਈਵੇ ’ਤੇ ਉਨ੍ਹਾਂ ਦੀ ਸਕਾਰਪੀਓ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਦੂਜੀ ਲੇਨ ਵਿੱਚ ਜਾ ਕੇ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਜਾ ਟਕਰਾਈ। ਹਾਦਸੇ ਵਿੱਚ DIG ਅਤੇ ਡਰਾਈਵਰ ਦੀ ਮੌਕੇ ’ਤੇ ਹੀ ਗੰਭੀਰ ਹਾਲਤ ਹੋ ਗਈ, ਜਦਕਿ ਗਨਰ ਜੈਰਾਮ ਸਮੇਤ ਸਵਿਫਟ ਕਾਰ ਸਵਾਰ ਤਿੰਨ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ DIG ਅਤੇ ਉਨ੍ਹਾਂ ਦੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।