ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ, 17 ਫਰਵਰੀ , ( ਗੁਰਪੀਤ ਸਿੰਘ ਨਿਊਜ਼ ਪੰਜਾਬ ) – ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਪਟਿਆਲਾ ਦੀ ਅਦਾਲਤ ‘ਚ ਕੀਤੇ ਗਏ ਮਾਣਹਾਨੀ ਦੇ ਮਾਮਲੇ ‘ਚ ਅੱਜ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਵਿਵਾਦਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੇ ਵਧਾਇਕ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਮਾਨਯੋਗ ਅਦਾਲਤ ਨੇ ਪਟਿਆਲਾ ਦੇ ਸਿਵਲ ਲਾਈਨ ਪੁਲਿਸ ਸਟੇਸ਼ਨ ਦੇ ਐਸ.ਐਚ.ਓ ਨੂੰ ਹੁਕਮ ਦਿਤੇ ਹਨ , ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਿਰੁੱਧ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ ਲਾਏ ਸਨ, ਸ਼੍ਰੀ ਮਹਿੰਦਰਾ ਨੇ ਵਧਾਇਕ ਬੈਂਸ ਵਿਰੁੱਧ ਪਟਿਆਲਾ ਦੀ ਅਦਾਲਤ ਵਿੱਚ ਮਾਨਹਾਨੀ ਦਾ ਮੁਕੱਦਮਾ ਕਰ ਦਿੱਤਾ ਸੀ , ਮਾਨਯੋਗ ਅਦਾਲਤ ਵਲੋਂ ਪਹਿਲਾ ਬੈਂਸ ਵਿਰੁੱਧ ਜਮਾਨਤੀ ਵਰੰਟ ਜਾਰੀ ਕੀਤੇ ਸਨ ਪਰ ਵਿਧਾਇਕ ਬੈਂਸ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਸੀ I