ਨਿਊਜ਼ ਪੰਜਾਬ
22 ਅਗਸਤ,2026
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਬਲਾਤਕਾਰ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਮੰਗਣ ਦੇ ਲੱਗੇ ਦੋਸ਼ਾਂ ਦਾ ਨੋਟਿਸ ਲਿਆ ਹੈ। ਇਹ ਦੋਸ਼ ਸਾਬਕਾ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਜਾਣ ਦੀ ਗੱਲ ਸਾਹਮਣੇ ਆਈ ਹੈ।
ਪ੍ਰਿਯਾਂਕ ਕਾਨੂੰਨਗੋ ਦੀ ਅਗਵਾਈ ਵਾਲੇ NHRC ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਮਾਮਲੇ ਦੀ ਜਾਂਚ ਕਰਕੇ ਦੋ ਹਫ਼ਤਿਆਂ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਮਾਮਲਾ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਵਿਭਾਗ ਨੂੰ ਵੀ ਭੇਜ ਦਿੱਤਾ ਹੈ। NHRC ਵੱਲੋਂ ਅਗਲੀ ਕਾਰਵਾਈ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਕੀਤੀ ਜਾਵੇਗੀ।
