ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਨਿਊਜ਼ ਪੰਜਾਬ

22 ਅਗਸਤ,2026

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ 2024 ਬੈਚ ਦੇ 10 IAS ਅਧਿਕਾਰੀਆਂ ਨੂੰ ਫੇਜ਼-2 ਸਿਵਲ ਸਰਵਿਸਿਜ਼ ਦੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਮਕਸਦ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਅਧਿਕਾਰੀਆਂ ਨੂੰ ਪਠਾਨਕੋਟ, ਅੰਮ੍ਰਿਤਸਰ, ਮੋਗਾ, ਜਲੰਧਰ, ਮੋਹਾਲੀ, ਲੁਧਿਆਣਾ, ਹੁਸ਼ਿਆਰਪੁਰ ਅਤੇ ਪਟਿਆਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।