ਚਿੰਤਾ ਅਤੇ ਡਰ ਤੋਂ ਮੁਕਤੀ…… ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 23 ਅਗਸਤ 2026

ਨਿਊਜ਼ ਪੰਜਾਬ 

ਚਿੰਤਾ ਅਤੇ ਡਰ ਤੋਂ ਮੁਕਤੀ…… ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ

🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੭ ਭਾਦੋ ੫੫੮,੨੩ ਅਗਸਤ ੨੦੨੬ ੴ* ☬ 🙏🙏🙏

*ਸੋਰਠਿ ਮਹਲਾ ੫ ॥*

*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥*

*(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥*

*सोरठि महला ५ ॥*

*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥*

*(हे भाई! जैसे) राज के कामों में राजा मग्न रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरू की सेवा करके परमात्मा की सिफ़त-सलाह में ही प्रसन्न रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, ज़मीन के मालिकों को ज़मीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥*

🙏🙏🙏🙏🙏