ਨਿਊਜ਼ ਪੰਜਾਬ
23 ਅਗਸਤ,2026
ਲੁਧਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ, ਸੁਰਿੰਦਰ ਸ਼ਰਮਾ, ਪੰਕਜ ਸ਼ਰਮਾ, ਅਜੈ ਗੋਸਵਾਮੀ ਅਤੇ ਕੁਲਦੀਪ ਸ਼ਰਮਾ ਨੇ ਮੁੜ ਭਾਜਪਾ ਦਾ ਪੱਲਾ ਫੜ ਲਿਆ। ਇਸ ਦੇ ਨਾਲ ਹੀ ਵਾਰਡ ਨੰਬਰ 84 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਾਜੇਸ਼ ਅਰੋੜਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਪ੍ਰਧਾਨਗੀ ਅਤੇ ਸੂਬਾ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਸੁਨੀਲ ਮੋਦਗਿਲ ਨੇ ਕਿਹਾ ਕਿ ਤਜਰਬੇਕਾਰ ਆਗੂਆਂ ਦੀ ਪਾਰਟੀ ਵਿੱਚ ਵਾਪਸੀ ਨਾਲ ਲੁਧਿਆਣਾ ਵਿੱਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ।ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਵੀਨ ਬਾਂਸਲ, ਹਰੀਸ਼ ਟੰਡਨ, ਡਾ. ਕਨਿਕਾ ਜਿੰਦਲ, ਯਸ਼ਪਾਲ ਜਨੋਤਰਾ, ਹਰਸ਼ ਸ਼ਰਮਾ, ਸਤਨਾਮ ਸਿੰਘ ਸੇਠੀ, ਸਰਦਾਰ ਤਰਨਜੀਤ ਸਿੰਘ, ਸਾਬਕਾ ਕੌਂਸਲਰ ਯਸ਼ਪਾਲ ਚੌਧਰੀ, ਨੀਰਜ ਵਰਮਾ, ਸਰਕਲ ਪ੍ਰਧਾਨ ਦੀਪਕ ਜੋਹਰ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
