ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤੇ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ

ਨਿਊਜ਼ ਪੰਜਾਬ

24 ਅਗਸਤ,2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9 ਗੈਰ-ਕਾਨੂੰਨੀ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਵਿਦੇਸ਼-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ। ਮਾਮਲੇ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ ਵਿਖੇ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਹੁਣ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।