ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਅੰਮ੍ਰਿਤਵੇਲਾ ਸੰਭਾਲਣ ਲਈ ਪ੍ਰੇਰਿਤ ਕੀਤਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 (ਦੁਗਰੀ) ਵਿਖੇ ਐਤਵਾਰ ਦੇ ਹਫਤਾਵਾਰੀ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ । ਇਸ ਸਮਾਗਮ ਦੌਰਾਨ ਵੱਡੀ ਸੰਖਿਆ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਮਨੁੱਖੀ ਜੀਵਨ ਅਮੋਲਕ ਹੈ ਅਤੇ ਇਸ ਦਾ ਮੁੱਖ ਮਨੋਰਥ ਨਾਮ ਸਿਮਰਨ ਤੇ ਪ੍ਰਭੂ ਭਗਤੀ ਨਾਲ ਜੁੜਨਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿਮਰਨ ਕਰਨ ਨਾਲ ਮਨੁੱਖ ਦੇ ਮਨ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ ਅਤੇ ਆਤਮਿਕ ਬਲ ਮਿਲਦਾ ਹੈਉਨ੍ਹਾਂ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਅਤੇ ਉਹਨਾਂ ਨੇ ਸੰਗਤਾਂ ਨੂੰ ਅੰਮ੍ਰਿਤ ਵੇਲਾ ਸੰਭਾਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਵੇਰ ਦੇ ਪਵਿੱਤਰ ਪਲਾਂ ਵਿੱਚ ਗੁਰੂ ਦੇ ਚਰਨਾਂ ਨਾਲ ਜੁੜ ਕੇ ਕੀਤੀ ਬੰਦਗੀ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਪ੍ਰਧਾਨ ਕਰਦੀ ਹੈ ਤੇ ਸਿੱਖ ਨੂੰ ਅੰਮ੍ਰਿਤ ਵੇਲੇ ਉੱਠ ਕੇ ਨਿਤਨੇਮ ਜ਼ਰੂਰੀ ਕਰਨਾ ਚਾਹਿਦਾ ਹੈ।ਸਾਨੂੰ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰਮੁਖੀ, ਗੁਰਬਾਣੀ ਅਤੇ ਗੁਰਸਿੱਖੀ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸੱਚੀ ਕਿਰਤ ਕਰਨ, ਨਿਸ਼ਕਾਮ ਸੇਵਾ ਕਰਨ ਅਤੇ ਲੋੜਵੰਦਾਂ ਨਾਲ ਵੰਡ ਕੇ ਛਕਣ ਦੇ ਗੁਰਮਤਿ ਸਿਧਾਂਤਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਤੋਂ ਪਹਿਲਾ ਭਾਈ ਸਾਹਿਬ ਸਤਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਭਾਰੀ ਗਿਣਤੀ ਵਿੱਚ ਇਕੱਤਰ ਹੋਇਆ ਸੰਗਤਾਂ ਨੇ ਕਥਾ ਅਤੇ ਕੀਰਤਨ ਦਾ ਆਨੰਦ ਮਾਨੀਆਂ ਅਤੇ ਆਪਣਾ ਜੀਵਨ ਸਫਲਾਂ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਤਰਲੋਕ ਸਿੰਘ ਸੱਚਦੇਵਾ ਗੁਰਦੀਪ ਸਿੰਘ ਕਾਲੜਾ ਵੱਲੋਂ ਭਾਈ ਪਿੰਦਰਪਾਲ ਸਿੰਘ ਜੀ ਅਤੇ ਭਾਈ ਸਤਿੰਦਰਪਾਲ ਸਿੰਘ ਜੀ ਦੇ ਕੀਰਤਨੀ ਜੱਥੇ ਨੂੰ ਵਿਸ਼ੇਸ਼ ਸਨਮਾਨ ਚਿੰਨ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਭਾਰੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਮੂਹ ਸੰਗਤਾਂ ਨੂੰ ਸਾਰੇ ਸਮਾਗਮਾਂ ਵਿੱਚ ਵੱਧ ਚੜ ਕੇ ਹਾਜਰੀ ਭਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਅਰਦਾਸ ਹੁਕਮਨਾਮੇ ਉਪਰੰਤ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਅਤੇ ਸਮਾਗਮਾਂ ਵਿੱਚ ਹਾਜ਼ਰ ਹੋਏ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਯਸ਼ਪਾਲ ਸਿੰਘ ਬਲਬੀਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਪਰਮਜੀਤ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਤਰਲੋਕ ਸਿੰਘ ਅਮਰਜੀਤ ਸਿੰਘ

ਗਿਆਨੀ ਅਮ੍ਰਿਤਪਾਲ ਸਿੰਘ ਭਕਣੇ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਮੀਤ ਗ੍ਰੰਥੀ ਮਹਿੰਦਰ ਸਿੰਘ