ਨਿਊਜ਼ ਪੰਜਾਬ
25 ਅਗਸਤ,2026
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਮਹਾ-ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਮੁਲਾਜ਼ਮ ਜਥੇਬੰਦੀਆਂ ਨੇ ਸਪਸ਼ਟ ਕੀਤਾ ਹੈ ਕਿ ਇਸ ਦੌਰਾਨ ਆਮ ਲੋਕਾਂ ਨੂੰ ਵੱਡੀ ਰਾਹਤ ਰਹੇਗੀ। ਸੜਕਾਂ, ਹਾਈਵੇਅ ਅਤੇ ਬਾਜ਼ਾਰ ਬੰਦ ਨਹੀਂ ਕੀਤੇ ਜਾਣਗੇ, ਜਦਕਿ ਸਰਕਾਰੀ ਦਫ਼ਤਰਾਂ ਦੇ ਪੱਕੇ ਅਤੇ ਠੇਕਾ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਰੱਖਣਗੇ। ਸਰਕਾਰੀ ਸਕੂਲ, ਕਾਲਜ ਅਤੇ ਕਈ ਸਰਕਾਰੀ ਅਦਾਰੇ ਵੀ ਬੰਦ ਰਹਿਣ ਦੀ ਸੰਭਾਵਨਾ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਡੀਏ ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਅਤੇ ਪ੍ਰੋਬੇਸ਼ਨ ਪੀਰੀਅਡ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ ਇਸ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
