ਨਿਊਜ਼ ਪੰਜਾਬ
25 ਅਗਸਤ,2026
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਸ ਮਾਮਲੇ ਸਬੰਧੀ ਥਾਣਾ ਲੋਪੋਕੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਰਹੱਦ ਪਾਰ ਬੈਠੇ ਹੈਂਡਲਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਨਸ਼ਾ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।
