ਨਿਊਜ਼ ਪੰਜਾਬ
26 ਅਗਸਤ,2026
ਪੰਜਾਬ ਸਰਕਾਰ ਨੇ ਮਾਡਲ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਅਧਿਆਪਕਾਂ ਲਈ ਵੱਡਾ ਫੈਸਲਾ ਲੈਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਮਾਸਿਕ ਤਨਖਾਹ ਕਰੀਬ 10 ਹਜ਼ਾਰ ਰੁਪਏ ਤੋਂ ਵਧ ਕੇ 22 ਹਜ਼ਾਰ ਰੁਪਏ ਤੋਂ ਵੱਧ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਸਰਕਾਰ ਵੱਲੋਂ ਅਧਿਆਪਕਾਂ ਦੀਆਂ ਸੇਵਾ ਹਾਲਤਾਂ ਵਿੱਚ ਸੁਧਾਰ ਕਰਨ ਦੇ ਨਾਲ ਕੇਂਦਰੀ ਵਿਦਿਆਲਿਆ ਸਕੂਲਾਂ ਦੇ ਬਰਾਬਰ ਸਹੂਲਤਾਂ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ।
