ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ
———————————————————
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਦੁਗਰੀ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਕੀਰਤਨ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਮੇਜ ਸਿੰਘ ਜੀ ਕਰਨਾਲ ਵਾਲਿਆਂ ਨੇ ਆਪਣੀ ਰਸਭਿੰਨੀ ਆਵਾਜ਼ ਵਿੱਚ ਧੁਰ ਕੀ ਬਾਣੀ ਦਾ ਮਨੋਹਰ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਤੋਂ ਬਾਅਦ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਗੁਰਮੇਜ ਸਿੰਘ ਜੀ ਨੇ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗੁਰਮਤਿ ਦੇ ਮਾਰਗ ‘ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਬਾਣੀ ਨਾਲ ਜੁੜਨ, ਨਾਮ ਜਪਣ, ਵੰਡ ਛਕਣ ਅਤੇ ਸ਼ੁਭ ਕਰਮ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਸਰਬਜੀਤ ਸਿੰਘ ਵੱਲੋਂ ਭਾਈ ਗੁਰਮੇਜ ਸਿੰਘ ਜੀ ਕਰਨਾਲ ਵਾਲਿਆਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆ ਸੰਗਤਾਂ ਦਾ ਧੰਨਵਾਦ ਵੀ ਕੀਤਾ ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਅਤੇ ਸੰਗਤਾਂ ਵਿੱਚ ਹਾਜ਼ਰ ਹੋਏ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਪਾਇਲ ਬਲਬੀਰ ਸਿੰਘ ਮਲਕੀਤ ਸਿੰਘ ਤਰਲੋਕ ਸਿੰਘ ਸੱਚਦੇਵਾ ਰਘਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਸਰਬਜੀਤ ਸਿੰਘ ਚੱਗਰ ਜਗਮੋਹਨ ਸਿੰਘ ਯਸ਼ਪਾਲ ਸਿੰਘ
ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਭਾਈ ਗੁਰਮੇਜ ਸਿੰਘ ਜੀ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਸਰਬਜੀਤ ਸਿੰਘ ਚੱਗਰ
