ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਲੁਧਿਆਣਾ ਵਿੱਚ ਅਰੰਭੇ ਸੜਕਾਂ ਅਤੇ ਫਲਾਈਓਵਰ ਦੇ ਕੰਮ ਜਲਦੀ ਮੁਕੱਮਲ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਹਾ

ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਅਤੇ ਹੋਰ ਸੜਕ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
-ਲੋਕਾਂ ਨੂੰ 15 ਅਗਸਤ ਤੋਂ ਪਹਿਲਾਂ ਵੱਧ ਤੋਂ ਵੱਧ ਲਾਭ ਮੁਹੱਈਆ ਕਰਾਉਣ ਬਾਰੇ ਕਿਹਾ
-ਐੱਸ. ਡੀ. ਐੱਮਜ਼ ਨੂੰ ਸਾਰੇ ਪੁਆਇੰਟਾਂ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਦੀ ਹਦਾਇਤ
-ਸ਼ੁੱਕਰਵਾਰ ਤੱਕ ਸਾਰੇ ਕੰਮਾਂ ਦੀ ਪ੍ਰਗਤੀ ਰਿਪੋਰਟ ਜਮ•ਾਂ ਕਰਾਉਣ ਦੇ ਆਦੇਸ਼

ਨਿਊਜ਼ ਪੰਜਾਬ

ਲੁਧਿਆਣਾ, 24 ਜੂਨ -ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨਾਲ ਸੰਬੰਧਤ ਸੜਕ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਥਾਰਟੀ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲ•ੀ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਸ੍ਰ. ਬਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਨੈਸ਼ਨਲ ਹਾਈਵੇ 44, ਨੈਸ਼ਨਲ ਹਾਈਵੇ 05 ਐਲੀਵੇਟਿਡ ਰੋਡ, ਚੰਡੀਗੜ• ਰੋਡ, ਲਾਡੋਵਾਲ ਬਾਈਪਾਸ, ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ, ਲੁਧਿਆਣਾ-ਤਲਵੰਡੀ ਰੋਡ ਅਤੇ ਲੁਧਿਆਣਾ ਰਿੰਗ ਰੋਡ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਸ੍ਰੀ ਸ਼ਰਮਾ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਲੁਧਿਆਣਾ ਦੀ ਅੰਦਰੂਨੀ ਆਵਾਜਾਈ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਕੀਨੀ ਬਣਾਉਣ ਕਿ 15 ਅਗਸਤ, 2020 ਤੱਕ ਵੱਧ ਤੋਂ ਵੱਧ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਈ ਜਾਵੇ।
ਸ੍ਰੀ ਸ਼ਰਮਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਮਿਤੀ 26 ਜੂਨ ਤੱਕ ਆਪਣੇ ਸਾਰੇ ਕੰਮਾਂ ਦੀ ਪ੍ਰਗਤੀ ਰਿਪੋਰਟ ਉਨ•ਾਂ ਨੂੰ ਭੇਜਣ ਤਾਂ ਜੋ 27 ਜੂਨ ਨੂੰ ਇਨ•ਾਂ ਸਾਰੇ ਪ੍ਰੋਜੈਕਟਾਂ ਦੀ ਦੁਬਾਰਾ ਸਮੀਖਿਆ ਕੀਤੀ ਜਾ ਸਕੇ। ਉਨ•ਾਂ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲ•ੀ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਸ੍ਰ. ਬਲਜਿੰਦਰ ਸਿੰਘ ਢਿੱਲੋਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪ੍ਰੋਜੈਕਟਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਅਤੇ ਜ਼ਮੀਨੀ ਪੱਧਰ ‘ਤੇ ਹੋਏ ਕੰਮਾਂ ਬਾਰੇ ਰਿਪੋਰਟ ਪੇਸ਼ ਕਰਨ। ਇਸੇ ਤਰ•ਾਂ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਕਿਹਾ ਗਿਆ ਕਿ ਉਹ ਸਰਵਿਸ ਸੜਕਾਂ ਨੂੰ ਬਣਾਉਣ ਜਾਂ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ‘ਤੇ ਕਰਨ।
ਮੀਟਿੰਗ ਦੌਰਾਨ ਤਾਜਪੁਰ ਸੜਕ ‘ਤੇ ਅੰਡਰਪਾਸ ਬਣਾਉਣ, ਸ਼ੇਰਪੁਰ ਚੌਕ ਨੇੜੇ ਰੇਲਵੇ ਓਵਰਬ੍ਰਿਜ ਉਸਾਰਨ, ਨੈਸ਼ਨਲ ਹਾਈਵੇਅ 44 ਦੇ ਐਂਟਰੀ ਅਤੇ ਐਗਜਿਟ ਪੁਆਇੰਟਾਂ, ਫਿਰੋਜ਼ਪੁਰ ਸੜਕ ਤੋਂ ਬੱਸ ਸਟੈਂਡ ਤੱਕ ਆਉਣ ਵਾਲੇ ਟ੍ਰੈਫਿਕ ਲਈ ਹੋਟਲ ਗੁਲਮੋਹਰ ਕੋਲ ਇੱਕ ਮੋੜ ਦੀ ਉਸਾਰੀ, ਐਲੀਵੇਟਿਡ ਰੋਡ ‘ਤੇ ਪੈਂਦੇ ਅਪਰੈਂਪ ਦੀ ਜਗ•ਾਂ ਬਦਲਣ, ਲਾਡੋਵਾਲ ਬਾਈਪਾਸ, ਰਿੰਗ ਰੋਡ ਬਾਰੇ ਵੀ ਵਿਚਾਰ ਕੀਤਾ ਗਿਆ। ਸ੍ਰੀ ਸ਼ਰਮਾ ਨੇ ਕਿਹਾ ਕਿ ਫਿਰੋਜ਼ਪੁਰ ਸੜਕ ਤੋਂ ਲੈ ਕੇ ਸਮਰਾਲਾ ਚੌਕ ਤੱਕ ਉਸਾਰੀ ਜਾ ਰਹੀ ਐਲੀਵੇਟਿਡ ਰੋਡ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ।

=========================================

ਕੈਪਸ਼ਨ
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨਾਲ ਸੰਬੰਧਤ ਸੜਕ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ।