MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ ’ਚ ਕਰਵਾਇਆ ਦਾਖਲ

ਨਿਊਜ਼ ਪੰਜਾਬ

28 ਅਗਸਤ,2026

MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਰੱਖੜ ਪੁੰਨਿਆ ਦੇ ਮੌਕੇ ’ਤੇ ਬਾਬਾ ਬਕਾਲਾ ਸਾਹਿਬ ਵਿੱਚ ਹੋਣ ਵਾਲੀ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਰਸਤੇ ਵਿੱਚ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਇਸ ਦੌਰਾਨ ਬਾਬਾ ਬਕਾਲਾ ਸਾਹਿਬ ਵਿੱਚ ਰਾਜ ਪੱਧਰੀ ਸਮਾਰੋਹ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਲਈ ਸਨਮਾਨ ਰਾਸ਼ੀ ਜਾਰੀ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਯੋਜਨਾ ਤਹਿਤ ਹੁਣ ਤੱਕ 76 ਲੱਖ 5 ਹਜ਼ਾਰ ਮਹਿਲਾਵਾਂ ਰਜਿਸਟਰਡ ਹੋ ਚੁੱਕੀਆਂ ਹਨ।