2027 ਚੋਣਾਂ ਲਈ ਅਕਾਲੀ ਦਲ ਦਾ ਵੱਡਾ ਐਲਾਨ, ਘਨੌਰ ਤੋਂ ਸਰਬਜੀਤ ਝਿੰਜਰ ਪਹਿਲੇ ਉਮੀਦਵਾਰ

ਨਿਊਜ਼ ਪੰਜਾਬ

30 ਅਗਸਤ,2026

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਹਲਕੇ ਤੋਂ ਯੂਥ ਆਗੂ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਘਨੌਰ ਵਿੱਚ ਹੋਈ ਸਿਆਸੀ ਰੈਲੀ ਦੌਰਾਨ ਬਾਦਲ ਨੇ ਝਿੰਜਰ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਲੋਕਾਂ ਨੂੰ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸਰਬਜੀਤ ਝਿੰਜਰ ਨੂੰ ਸਰਕਾਰ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਚੋਣਾਂ ਤੋਂ ਕਾਫ਼ੀ ਪਹਿਲਾਂ ਪਹਿਲੇ ਉਮੀਦਵਾਰ ਦੇ ਐਲਾਨ ਨੂੰ ਅਕਾਲੀ ਦਲ ਦੀ ਰਣਨੀਤਕ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।