ਭਾਈ ਇੰਦਰਜੀਤ ਸਿੰਘ ਜੀ ਹਜ਼ੂਰੀ ਰਾਗੀ ਅਤੇ ਗਿਆਨੀ ਪ੍ਰੀਤਮ ਸਿੰਘ ਜੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ
————————————————
ਲੁਧਿਆਣਾ- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਵੱਡੇ ਪੱਧਰ ‘ਤੇ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਦਾ ਆਯੋਜਨ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਆਰੰਭਤਾ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਇੰਦਰਜੀਤ ਸਿੰਘ ਜੀ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸਮੁੱਚੀ ਸੰਗਤ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜੀਆਂ । ਇਸ ਤੋਂ ਬਾਅਦ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਪ੍ਰੀਤਮ ਸਿੰਘ ਜੀ ਲੁੱਧਿਆਣੇ ਵਾਲੀਆਂ ਨੇ ਸੰਗਤਾਂ ਨੂੰ ਸੁੱਖਮਨੀ ਸਾਹਿਬ ਦੀ ਬਾਣੀ ਦੀ ਵੀਆਖਿਆ ਕਰਕੇ ਨਿਹਾਲ ਕੀਤਾ ਅਤੇ ਗੁਰਬਾਣੀ ਦੇ ਅਨਮੋਲ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਸੰਗਤ ਨੂੰ ਸਮਰਪਣ ਭਾਵਨਾ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਪ੍ਰੇਰਿਤ ਕੀਤਾ। ਭਾਈ ਪ੍ਰੀਤਮ ਸਿੰਘ ਜੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਮੈਬਰ ਤਰਲੋਕ ਸੀ ਸੱਚਦੇਵਾ ਨੇ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕਰਨ ਸਿੰਘ ਬੇਨੀਪਾਲ ਨੇ ਆਈਆਂ ਸਭ ਸੰਗਤਾਂ, ਰਾਗੀ ਜਥਿਆਂ ਅਤੇ ਪ੍ਰਚਾਰਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਅਤੇ ਸਮਾਗਮਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਚੇਅਰਮੈਨ ਬਲਜੀਤ ਸਿੰਘਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਜਗਮੋਹਨ ਸਿੰਘ ਸਰਬਜੀਤ,ਸਰਬਜੀਤ ਸਿੰਘ ਚੱਗਰ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਜਗਜੀਵਨ ਸਿੰਘ, 
ਗਿਆਨੀ ਪ੍ਰੀਤਮ ਸਿੰਘ ਲੁੱਧਿਆਣੇ ਵਾਲੀਆਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਸਰਦਾਰ ਤਰਲੋਕ ਸਿੰਘ
