ਨਿਊਜ਼ ਪੰਜਾਬ
31 ਅਗਸਤ,2026
ਪੰਜਾਬ ਵਿੱਚ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਹੈ। ਅਗਸਤ ਮਹੀਨੇ ਤੋਂ ਬਾਅਦ ਸਤੰਬਰ ਦੀ ਸ਼ੁਰੂਆਤ ਵੀ ਛੁੱਟੀ ਨਾਲ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲ 2026 ਦੇ ਅਧਿਕਾਰਤ ਛੁੱਟੀਆਂ ਦੇ ਕੈਲੰਡਰ ਮੁਤਾਬਕ ਸ਼ੁੱਕਰਵਾਰ, 4 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਦਫ਼ਤਰ ਅਤੇ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਸਕੂਲਾਂ ਅਤੇ ਕਾਲਜਾਂ ਸਬੰਧੀ ਛੁੱਟੀ ਦੇ ਹੁਕਮ ਸਥਾਨਕ ਪ੍ਰਸ਼ਾਸਨ ਜਾਂ ਸਬੰਧਤ ਸੰਸਥਾ ਦੇ ਨਿਰਦੇਸ਼ਾਂ ਅਨੁਸਾਰ ਵੱਖਰੇ ਹੋ ਸਕਦੇ ਹਨ।
