ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੀਤਾ ਰਸਭਿੰਨਾ ਕੀਰਤਨ ਸਮਾਗਮ

ਬੱਚੀ ਹਰਸ਼ੀਨ ਕੌਰ ਤੇ ਗੁਰਬਾਣੀ ਕੌਰ ਨੇ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੀਤਾ ਰਸਭਿੰਨਾ ਕੀਰਤਨ   – ਬੈਨੀਪਾਲ
———————————————–
ਬੱਚੀ ਹਰਸ਼ੀਨ ਕੌਰ ਅਤੇ ਗੁਰਬਾਣੀ ਕੌਰ ਨੇ ਰਸਭੀਨੇ ਕੀਰਤਨ ਰਾਹੀ ਮੋਹਿਆ ਸੰਗਤਾਂ ਦਾ ਮਨ= ਕੁਲਵਿੰਦਰ ਸਿੰਘ ਬੈਨੀਪਾਲ
———————————————–
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਹੋਣਹਾਰ ਬੱਚੀਆਂ ਹਰਸ਼ੀਨ ਕੌਰ ਅਤੇ ਗੁਰਬਾਣੀ ਕੌਰ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਬੱਚੀਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਵਧਾਈ ਦੇ ਪਾਤਰ ਹਨ ਜੋ ਉਹਨਾਂ ਦੀਆਂ ਇਹ ਹੋਣਹਾਰ ਬੱਚੀਆਂ ਇਸ ਕਾਬਿਲ ਬਣੀਆਂ ਹਨ ਕਿ ਉਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰ ਰਹੀਆਂ ਹਨ ਅਤੇ ਅੰਮ੍ਰਿਤ ਛੱਕ ਕੇ ਗੁਰੂ ਬਾਣਾ ਪਾ ਕੇ ਗੁਰੂ ਨਾਲ ਜੁੜੀਆਂ ਹੋਈਆਂ ਹਨ। ਇਸ ਕਰਕੇ ਅਸੀਂ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹਾਂ ਇਸ ਤੇ ਅਸੀਂ ਚਾਹੁੰਦੇ ਹਾਂ ਕਿ ਸਾਰੇ ਬੱਚਿਆਂ ਦੇ ਮਾਤਾ ਪਿਤਾ ਇਸੇ ਤਰ੍ਹਾਂ ਆਪਣੇ ਬੱਚਿਆਂ ਨੂੰ ਗੁਰੂ ਦੇ ਲੜ ਲਾਉਣ ਅਤੇ ਉਹਨਾਂ ਨੂੰ ਬਾਣੀ ਤੇ ਬਾਣੀ ਨਾਲ ਜੁੜਨ ਪ੍ਰੇਰਿਤ ਕਰਨ ਅਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ। ਗੁਰੂ ਘਰ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਕੁਲਜੀਤ ਕੌਰ ਮਨਜੀਤ ਕੌਰ ਅਤੇ ਤਰਨਜੀਤ ਕੌਰ ਵੱਲੋਂ ਬੱਚੀਆਂ ਨੂੰ ਉਨ੍ਹਾਂ ਦੀ ਇਸ ਉੱਦਮੀ ਸੇਵਾ ਲਈ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਅਰਦਾਸ ਹੁਕਮਨਾਮੇ ਉਪਰੰਤ ਸਮਾਗਮ ਦੀ ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਵਿੰਦਰ ਸਿੰਘ ਕਰਤਾਰ ਸਿੰਘ ਬਰਾੜ ਮਲਕੀਤ ਸਿੰਘ ਬਲਵੀਰ ਸਿੰਘ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਪਾਇਲ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਤਰਲੋਕ ਸਿੰਘ ਸੱਚਦੇਵਾ ਪਰਮਜੀਤ ਸਿੰਘ ਰਘਵੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਅਮਰਜੀਤ ਸਿੰਘ ਹਰਪਾਲ ਸਿੰਘ ਜਗਜੀਵਨ ਸਿੰਘ ਸੋਹਨਪਾਲ