ਮੋਹਨਜੀਤ ਸ਼ੇਰੋਂ ਮਾਮਲੇ ’ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ,DSP ਹਰਵਿੰਦਰ ਸਿੰਘ ਦਾ ਤਬਾਦਲਾ, 3 ਮੁਲਾਜ਼ਮ ਪੁਲਿਸ ਲਾਈਨ ਹਾਜ਼ਰ

ਨਿਊਜ਼ ਪੰਜਾਬ

5 ਸਤੰਬਰ,2026

ਪੰਜਾਬ ਸਰਕਾਰ ਵੱਲੋਂ ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇੰਸਪੈਕਟਰ ਪ੍ਰਤੇਕ ਜਿੰਦਲ, ਐਸਆਈ ਬਲਜੀਤ ਸਿੰਘ ਅਤੇ ਏਐਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਲਹਿਰਾ ਕੇ ਵਿਰੋਧ ਕਰਨ ਕਾਰਨ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਰਿਹਾਅ ਹੋਣ ਤੋਂ ਬਾਅਦ ਮੋਹਨਜੀਤ ਸਿੰਘ ਨੇ ਪੁਲਿਸ ’ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਮਾਮਲਾ ਚਰਚਾ ਵਿੱਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਇਸ ਕਦਮ ਤੋਂ ਬਾਅਦ ਮਾਮਲੇ ਦੀ ਜਾਂਚ ਅਤੇ ਪੁਲਿਸ ਦੀ ਜਵਾਬਦੇਹੀ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ।