ਨਿਊਜ਼ ਪੰਜਾਬ
7 ਸਤੰਬਰ,2026
ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਇਸ ਘਟਨਾ ਵਿੱਚ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਾਗਰ ਅਤੇ ਭੋਪਾਲ ਦੇ ਵੱਖ-ਵੱਖ ਹਸਪਤਾਲਾਂ ਵਿੱਚ 112 ਲੋਕ ਇਲਾਜ ਅਧੀਨ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ ਭਾਜਪਾ ਆਗੂ ਹਰਵੰਸ਼ ਰਾਏ ਤੋਂ ਇਲਾਵਾ ਇੱਕ ਪਿਤਾ ਅਤੇ ਉਸ ਦਾ ਪੁੱਤਰ ਵੀ ਸ਼ਾਮਲ ਹਨ।
ਮਾਮਲੇ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਪੁਲਿਸ ਨੇ ਸ਼ਰਾਬ ਵੇਚਣ ਵਾਲੇ ਠੇਕੇਦਾਰਾਂ ਸਮੇਤ ਕਰੀਬ 30 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ ਅਤੇ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਦੀ ਜਾਂਚ ਜਾਰੀ ਹੈ ਅਤੇ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਤੇ ਮਾਮਲੇ ਦੀ ਜਾਂਚ ’ਤੇ ਧਿਆਨ ਦਿੱਤਾ ਜਾ ਰਿਹਾ ਹੈ।
