ਨਿਊਜ਼ ਪੰਜਾਬ
8 ਸਤੰਬਰ,2026
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ PCS ਅਧਿਕਾਰੀ ਸੁਰਿੰਦਰ ਸਿੰਘ ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ IAS ਅਧਿਕਾਰੀ ਸੰਦੀਪ ਰਿਸ਼ੀ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ। ਇਸ ਤੋਂ ਪਹਿਲਾਂ ਸੁਰਿੰਦਰ ਸਿੰਘ ਅੰਮ੍ਰਿਤਸਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ।

ਇਸ ਦੇ ਨਾਲ ਹੀ IAS ਪੱਲਵੀ ਮਿਸ਼ਰਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤੋਂ ਤਬਦੀਲ ਕਰਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਪੋਸਟਾਂ ’ਤੇ ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
