ਨਿਊਜ਼ ਪੰਜਾਬ
9 ਸਤੰਬਰ,2026
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 12 ਸਤੰਬਰ, ਸ਼ਨੀਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਸਰਕਾਰ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰਾਂ ਸਮੇਤ ਸਰਕਾਰੀ ਵਿਦਿਅਕ ਸੰਸਥਾਵਾਂ ਵੀ ਬੰਦ ਰਹਿਣਗੀਆਂ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ।
