ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ, ਅੱਜ ਸ਼ਾਮ ਹੋਵੇਗਾ ਅੰਤਿਮ ਸਸਕਾਰ

ਨਿਊਜ਼ ਪੰਜਾਬ

10 ਸਤੰਬਰ,2026

ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਸਵੇਰੇ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਜਲੰਧਰ ਦੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਭਗਤ ਚੁੰਨੀ ਲਾਲ ਲੰਬੇ ਸਮੇਂ ਤੱਕ ਜਲੰਧਰ ਦੀ ਸਿਆਸਤ ਵਿੱਚ ਸਰਗਰਮ ਰਹੇ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰ ਵਿੱਚ ਕੈਬਨਿਟ ਮੰਤਰੀ ਸਮੇਤ ਕਈ ਅਹਿਮ ਅਹੁਦਿਆਂ ’ਤੇ ਰਹੇ। ਉਨ੍ਹਾਂ ਨੇ 1997 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਸੀ ਅਤੇ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦੇ ਦੇਹਾਂਤ ’ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਸਮੇਤ ਕਈ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਵਿੱਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।