ਪਹਿਲਾ ਪ੍ਰਕਾਸ਼ ਪੂਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ….ਕਥਾ ਵਿਚਾਰ ਭਾਈ ਹਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 12 ਸਤੰਬਰ 2026

ਨਿਊਜ਼ ਪੰਜਾਬ 

ਪਹਿਲਾ ਪ੍ਰਕਾਸ਼ ਪੂਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ….ਕਥਾ ਵਿਚਾਰ ਭਾਈ ਹਰਪਾਲ ਸਿੰਘ ਜੀ 

🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਵੀਡੀਓ ਮੁੱਖਵਾਕ,੨੭ ਭਾਦੋ ੫੫੮, ੧੨ ਸਤੰਬਰ ੨੦੨੬ ੴ ☬ 🙏🙏🙏

ਧਨਾਸਰੀ ਮਹਲਾ ੩ ॥

ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

धनासरी महला ३ ॥

नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥ हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥ हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥ बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥ आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।1। ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।1। ਹੇ ਭਾਈ! ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।2। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।3। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।4।8।

अर्थ :-हे भाई ! परमात्मा का नाम हैरान करने वाली ताकत वाला है। (पर यह नाम) भगवान आप ही (किसी वड-भागी को) सुनाता है। इस झगिड़आँ-भरे जीवन-समे में वही मनुख हरि-नाम प्राप्त करता है जो गुरु के सनमुख रहता है।1।रहाउ। हे भाई ! यह नहीं बताया जा सकता कि परमात्मा का नाम किस मुल्य से मिल सकता है और यह नाम कितनी ताकत वाला है। जिन मनुष्यों ने परमात्मा के नाम में सुरति जोड़ी हुई है वह किस्मत वाले हैं। जो मनुख कभी उकाई ना खाने वाली गुरु की मति ग्रहण करता है, वह मनुख सदा-थिर भगवान के गुणों की विचार (आपने अंदर) बसाता है। पर यह विचार भगवान उस को ही देता है जिस ऊपर आप ही बख्शश करता है।1। हे भाई ! हम जीव (अपना) हरेक काम हऊमै के आसरे ही करते हैं, (सो जो हम आपने) मन में (ध्यान के साथ विचारें तो इस हऊमै के कारण) हम निरोल मूर्ख हूँ। यह हऊमै (हमारे अंदर से) गुरु की कृपा के साथ ही दूर हो सकती है। (गुरु भी उसे को) मिलाता है जिस ऊपर भगवान आप ही कृपा करता है।2। (हे भाई ! यह दुनिया वाला) माया का धन (मनुख के मन में) बड़ा अहंकार (पैदा करता है)। और, जो मनुख अहंकार में डुबा रहता है वह (भगवान की हजूरी में) आदर नहीं पाता। हे भाई ! आपा-भाव छोड़ के सदा आत्मिक आनंद बना रहता है। हे भाई ! मैं तो गुरु की मति ले के उस सदा-थिर भगवान की सिफ़त-सालाह करता रहता हूँ।3। हे भाई ! वह करतार आप ही (सारी सृष्टि को) पैदा करता है, उस के बिना कोई ओर (इस प्रकार की अवस्था वाला) नहीं है। वह करतार जिस मनुख को (आपने) सदा-थिर नाम में जोड़ता है, वही मनुख (नाम-सुमिरन में) लगता है। हे नानक ! जो मनुख नाम में लगता है उस को सदा ही आत्मिक आनंद बना रहता है (इस लोक में भी, और) परलोक में भी।4।8।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏