ਸਚਿਨ ਪਾਇਲਟ ਦਾ ਅੱਜ ਪਹਿਲਾ ਪੰਜਾਬ ਦੌਰਾ, ਚੰਡੀਗੜ੍ਹ ‘ਚ ਕਾਂਗਰਸ ਦਾ ਵੱਡਾ ਵਿਰੋਧ ਮਾਰਚ

ਨਿਊਜ਼ ਪੰਜਾਬ

15 ਸਤੰਬਰ,2026

ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਨਵੇਂ ਪਾਰਟੀ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਕੱਢੇ ਜਾ ਰਹੇ ਵਿਰੋਧ ਮਾਰਚ ਵਿੱਚ ਸ਼ਾਮਲ ਹੋਣਗੇ। ਇਸ ਮਾਰਚ ਦੌਰਾਨ ਸਵਰਗਵਾਸੀ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਦੇ ਨਾਲ-ਨਾਲ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਖਾਸ ਗੱਲ ਇਹ ਹੈ ਕਿ ਲਗਭਗ ਤਿੰਨ ਮਹੀਨਿਆਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕੋ ਸਟੇਜ ‘ਤੇ ਨਜ਼ਰ ਆਉਣਗੇ। ਸਚਿਨ ਪਾਇਲਟ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ ਅਤੇ ਇਸ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਜ਼ਰੂਰੀ ਹੈ। ਕਾਂਗਰਸ ਆਗੂ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨਗੇ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਵੀ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਦੀ ਥਾਂ ਬਦਲਵੇਂ ਰੂਟ ਵਰਤਣ ਦੀ ਅਪੀਲ ਕੀਤੀ ਹੈ।