ਨਿਊਜ਼ ਪੰਜਾਬ
15 ਸਤੰਬਰ,2026
ਸਨੌਰ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸਨੌਰ ਨਗਰ ਕਮੇਟੀ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਐਸਸੀ ਵਿੰਗ ਦੇ ਸੂਬਾ ਸਕੱਤਰ ਪ੍ਰਦੀਪ ਜੋਸ਼ਨ ਆਪਣੇ ਸਮਰਥਕਾਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਕਈ ਪ੍ਰਮੁੱਖ ਰਾਜਨੀਤਿਕ ਆਗੂ, ਅਹੁਦੇਦਾਰ ਅਤੇ ਸਮਾਜ ਸੇਵੀ ਵੀ ਭਾਜਪਾ ਦਾ ਹਿੱਸਾ ਬਣੇ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਇਹ ਸ਼ਮੂਲੀਅਤ ਹੋਈ। ਭਾਜਪਾ ਆਗੂਆਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਨੌਰ ਹਲਕੇ ਵਿੱਚ ਪਾਰਟੀ ਦਾ ਸੰਗਠਨਾਤਮਕ ਆਧਾਰ ਅਤੇ ਜ਼ਮੀਨੀ ਪੱਧਰ ‘ਤੇ ਪਕੜ ਹੋਰ ਮਜ਼ਬੂਤ ਹੋਵੇਗੀ।
